टॉप न्यूज़

ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਹਾਈਕੋਰਟ ਦਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਇਕ ਮਾਮਲੇ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਅਗਾਊਂ ਜ਼ਮਾਨਤ ਉਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਜ਼ਮੀਨ ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਮਾਮਲਾ 2022 ਦਾ ਹੈ।

ਦਰਅਸਲ, 2022 ਵਿੱਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਜ਼ਮੀਨ ਖਰੀਦ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ। ਹਾਲਾਂਕਿ ਐਫਆਈਆਰ ਵਿੱਚ ਮਜੀਠੀਆ ਦਾ ਨਾਮ ਨਹੀਂ ਸੀ, ਪਰ ਗ੍ਰਿਫ਼ਤਾਰੀ ਦੇ ਸ਼ੱਕ ਕਾਰਨ ਮਜੀਠੀਆ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਕਿਹਾ ਕਿ ਐਫਆਈਆਰ ਵਿੱਚ ਉਨ੍ਹਾਂ ਦੇ ਨਾਮ ਤੋਂ ਬਿਨਾਂ ਪਟੀਸ਼ਨ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਸੀ। ਇਸ ਆਧਾਰ ‘ਤੇ ਪਟੀਸ਼ਨ ਖਾਰਜ ਕਰ ਦਿੱਤੀ ਗਈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!