ਹੁਣ ਹਵਾਈ ਅੱਡੇ ਉਤੇ ਵੀ ਵੀਜ਼ਾ ਰੱਦ ਕਰ ਸਕਣਗੇ ਇਮੀਗ੍ਰੇਸ਼ਨ ਅਧਿਕਾਰੀ

ਹੁਣ ਹਵਾਈ ਅੱਡਿਆਂ ਉਤੇ ਵੀ ਕੈਨੇਡਾ ਲਈ ਸਟੱਡੀ ਅਤੇ ਵਰਕ ਪਰਮਿਟ ਰੱਦ ਕੀਤੇ ਜਾ ਸਕਦੇ ਹਨ। ਇਹ ਸਿਰਫ਼ ਉਦੋਂ ਹੀ ਹੋਵੇਗਾ ਜੇਕਰ ਕੋਈ ਵਿਦਿਆਰਥੀ (Canada immigration) ਜਾਂ ਯਾਤਰੀ ਦੇਸ਼ ਵਿੱਚ ਦਾਖਲ ਹੋਣ ਲਈ ਕਿਸੇ ਵੀ ਸ਼ਰਤਾਂ ਨੂੰ ਪੂਰਾ ਨਹੀਂ ਕਰਦਾ ਹੈ।
ਕੈਨੇਡਾ ਨੇ ਹਾਲ ਹੀ ਵਿਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਅਤੇ ਵਾਰ-ਵਾਰ ਆਉਣ ਵਾਲੇ ਯਾਤਰੀਆਂ ਉਤੇ ਅਸਰ ਪਵੇਗਾ।
ਇਹ ਨਵੇਂ ਨਿਯਮ, ਜੋ ਜੂਨ 2024 ਵਿੱਚ ਪੇਸ਼ ਕੀਤੇ ਗਏ ਸਨ, ਇਸ ਸਾਲ ਫਰਵਰੀ ਤੋਂ ਅਮਲ ਵਿਚ ਆ ਗਏ ਹਨ। ਮਾਹਿਰਾਂ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀ ਹੁਣ ਵੀਜ਼ਾ ਜਾਂ ਪਰਮਿਟ ਜਾਰੀ ਹੋਣ ਤੋਂ ਬਾਅਦ ਵੀ ਇਸ ਨੂੰ ਰੱਦ ਕਰ ਸਕਦੇ ਹਨ। ਇਹ ਕਾਰਵਾਈ ਜਹਾਜ਼ ਉਤੇ ਚੜ੍ਹਨ ਤੋਂ ਪਹਿਲਾਂ, ਪੋਰਟ ਆਫ਼ ਐਂਟਰੀ ਜਾਂ ਕੈਨੇਡਾ ਵਿੱਚ ਰਹਿਣ ਦੀ ਮਿਆਦ ਦੌਰਾਨ ਵੀ ਹੋ ਸਕਦੀ ਹੈ।
ਇਸ ਨਵੇਂ ਢਾਂਚੇ ਤਹਿਤ ਸਟੱਡੀ ਪਰਮਿਟ ਸਿਰਫ ਉਦੋਂ ਹੀ ਵੈਧ ਰਹਿੰਦਾ ਹੈ ਜੇ ਵਿਦਿਆਰਥੀ ਆਪਣੀ ਪੂਰੀ ਸਟੇਅ ਦੌਰਾਨ ਯੋਗਤਾ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਰਹਿਣ। ਨਵੇਂ ਨਿਯਮਾਂ ਮੁਤਾਬਕ ਹੁਣ ਇਥੇ ਜਾਇਜ਼ ਤੌਰ ਉਤੇ ਰਹਿਣ ਵਾਲੇ ਵਿਦਿਆਰਥੀ ਦਾ ਇਕ ਮਾਨਤਾ ਪ੍ਰਾਪਤ ਲਰਨਿੰਗ ਇੰਸਟੀਚਿਊਟ ਵਿਚ ਦਾਖਲ ਹੋਣਾ ਜ਼ਰੂਰੀ ਹੈ ਅਤੇ ਉਹ ਅਕਾਦਮਿਕ ਤਰੱਕੀ ਕਰ ਰਿਹਾ ਹੋਵੇ।