
ਪੰਜਾਬ ਦੇ ਸਕੂਲਾਂ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਾਜ ਭਰ ਦੇ ਸਕੂਲਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੌਕੇ ਨੂੰ ਮਨਾਉਣ ਲਈ, ਬੋਰਡ ਨੇ ਰਾਜ ਭਰ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਵਿਦਿਆਰਥੀਆਂ ਲਈ 15 ਦਿਨਾਂ ਦਾ ਵਿਸ਼ੇਸ਼ ਪਾਠ ਪ੍ਰੋਗਰਾਮ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਪ੍ਰੋਗਰਾਮ 10 ਨਵੰਬਰ ਤੋਂ 27 ਨਵੰਬਰ, 2025 (ਛੁੱਟੀਆਂ ਨੂੰ ਛੱਡ ਕੇ) ਤੱਕ ਆਯੋਜਿਤ ਕੀਤਾ ਜਾਵੇਗਾ। ਸਵੇਰ ਦੀ ਸਭਾ ਦੌਰਾਨ, ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁਜਰੀ ਜੀ ਦੇ ਜੀਵਨ, ਸਿੱਖਿਆਵਾਂ ਅਤੇ ਕੁਰਬਾਨੀ ਨਾਲ ਸਬੰਧਤ ਵਿਸ਼ੇਸ਼ ਪਾਠ ਸਿਖਾਏ ਜਾਣਗੇ।
EDITED BY- HARLEEN KAUR


