
ਹਰਿਆਣਾ ਵਿੱਚ ਪ੍ਰਦੂਸ਼ਣ ਕਾਰਨ ਗ੍ਰੈਪ-3 ਦੀਆਂ ਪਾਬੰਦੀਆਂ ਲਾਗੂ ਹੋਣ ਦੇ ਬਾਅਦ, ਦਿੱਲੀ-NCR ਖੇਤਰ ਦੇ ਸਕੂਲਾਂ ਵਿੱਚ ਪੰਜਵੀਂ ਤੱਕ ਫਿਜ਼ੀਕਲ ਕਲਾਸ ਬੰਦ ਕਰਨ ਦਾ ਫੈਸਲਾ ਕੀਤਾ ਜਾ ਸਕਦਾ ਹੈ। ਸਿੱਖਿਆ ਵਿਭਾਗ ਨੇ ਸਥਿਤੀ ਦੇ ਮੁਤਾਬਕ ਫੈਸਲਾ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅਧਿਕਾਰ ਸੌਂਪ ਦਿੱਤੇ ਹਨ।
ਹਰਿਆਣਾ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਚਿੱਠੀ ਜਾਰੀ ਕਰ ਕੇ ਦੱਸਿਆ ਹੈ ਕਿ ਦਿੱਲੀ-NCR ਵਿੱਚ ਏਅਰ ਕਵਾਲਿਟੀ ਇੰਡੈਕਸ (AQI) ਕਾਫ਼ੀ ਵੱਧ ਗਿਆ ਹੈ। ਇਸ ਲਈ ਗਾਈਡਲਾਈਨ ਦੇ ਮੁਤਾਬਕ, ਪੰਜਵੀਂ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਸਿਰਫ਼ ਆਨਲਾਈਨ ਹੀ ਲਗਾਈਆਂ ਜਾਣ। ਇਹ ਨਿਯਮ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ।
EDITED BY- HARLEEN KAUR




