टॉप न्यूज़

ਪੰਜਾਬ ‘ਚ ਹੋਟਲ, ਮੈਰਿਜ ਪੈਲੇਸ ਅਤੇ ਪੈਟਰੋਲ ਪੰਪ ਮਾਲਕ ਦੇਣ ਧਿਆਨ

ਨਵੇਂ ਹੁਕਮ ਹੋਏ ਜਾਰੀ

ਪੰਜਾਬ ਦੇ ਮੈਰਿਜ ਪੈਲੇਸਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਵਰਜੀਤ ਵਾਲੀਆ, ਆਈ.ਏ.ਐਸ. ਨੇ ਭਾਰਤੀ ਸਿਵਲ ਸੁਰੱਖਿਆ ਐਕਟ, 2023 (ਧਾਰਾ 163) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰੂਪਨਗਰ ਜ਼ਿਲ੍ਹੇ ਦੀਆਂ ਸੀਮਾਵਾਂ ਦੇ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਪੈਟਰੋਲ ਪੰਪਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ 9ਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਣਗੇ। ਇਸ ਸਬੰਧ ਵਿੱਚ, ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਮੈਰਿਜ ਪੈਲੇਸਾਂ ਅਤੇ ਪੈਟਰੋਲ ਪੰਪਾਂ ‘ਤੇ ਸੀਸੀਟੀਵੀ ਕੈਮਰੇ ਨਹੀਂ ਹਨ, ਜਿਸ ਕਾਰਨ ਕਈ ਵਾਰ ਘਟਨਾਵਾਂ ਵਾਪਰਦੀਆਂ ਹਨ।

ਇਹ ਹੁਕਮ 15 ਨਵੰਬਰ ਤੋਂ 30 ਨਵੰਬਰ ਤੱਕ ਲਾਗੂ ਰਹੇਗਾ, ਅਤੇ ਜ਼ਿਲ੍ਹੇ ਦੇ ਸਾਰੇ ਸਬੰਧਤ ਅਦਾਰਿਆਂ ਨੂੰ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!