
ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਗੀਤਕਾਰ ਨਿੰਮਾ ਲੁਹਾਰਕਾ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਿੰਮਾ ਲੁਹਾਰਕਾ ਬੀਤੇ ਕੁਝ ਮਹੀਨਿਆਂ ਤੋਂ ਬਿਮਾਰ ਸਨ।
ਉਨ੍ਹਾਂ ਦੁਆਰਾ ਲਿਖੇ ਗੀਤ ਮਸ਼ਹੂਰ ਗਾਇਕਾਂ ਨੇ ਗਾਏ, ਜਿੰਨਾ ਵਿਚ ਦਿਲਜੀਤ ਦੋਸਾਂਝ , ਇੰਦਰਜੀਤ ਨਿੱਕੂ, ਗਾਇਕ ਅਮਰਿੰਦਰ ਗਿੱਲ, ਨਛੱਤਰ ਗਿੱਲ ਤੇ ਰਵਿੰਦਰ ਗਰੇਵਾਲ ਨੇ ਉਨ੍ਹਾਂ ਦੇ ਸੁਪਰਹਿੱਟ ਗੀਤ ਗਏ ਹਨ। ਨਿੰਮਾ ਲੁਹਾਰਕਾ ਦੀ ਬੇਵਕਤੀ ਮੌਤ ਨਾਲ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ।
EDITED BY- HARLEEN KAUR




