
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸਵੇਰੇ ਸਾਊਦੀ ਅਰਬ ਵਿੱਚ ਹੋਏ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਮਰਾਹ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਮਦੀਨਾ ਨੇੜੇ ਡੀਜ਼ਲ ਟੈਂਕਰ ਨਾਲ ਟਕਰਾ ਗਈ, ਜਿਸ ਵਿੱਚ 45 ਭਾਰਤੀਆਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਹੋਏ ਹਾਦਸੇ ਤੋਂ ਬਹੁਤ ਦੁਖੀ ਹਾਂ। ਮੇਰੀ ਸੰਵੇਦਨਾ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
EDITED BY- HARLEEN KAUR




