टॉप न्यूज़

ਪੰਜਾਬ ਦੀਆਂ ਲੱਖਾਂ ਮਹਿਲਾਵਾਂ ਲਈ ਵੱਡਾ ਐਲਾਨ

ਔਰਤਾਂ ਨੂੰ ਮਿਲੇਗਾ ਫਾਇਦਾ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬੱਚਾ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਮਕਸਦ ਸੂਬੇ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਬਿਨਾ ਰੁਕਾਵਟ ਲਾਗੂ ਕਰਨ ਵਾਲੀ ਪ੍ਰਣਾਲੀ ਯਕੀਨੀ ਬਣਾਉਣਾ ਹੈ।

ਸੰਸ਼ੋਧਿਤ ਯੋਜਨਾ ਅਧੀਨ, ਲੋੜਵੰਦ ਮਹਿਲਾਵਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਆਂਗਨਵਾੜੀ ਕੇਂਦਰਾਂ ਰਾਹੀਂ ਨਿਯਮਿਤ ਤੌਰ ‘ਤੇ ਵੰਡੇ ਜਾਣਗੇ। ਹਰ ਆਂਗਨਵਾੜੀ ਕੇਂਦਰ ਵਿੱਚ 50 ਲਾਭਪਾਤਰੀਆਂ ਦੇ ਲਕਸ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਹਰ ਮਹੀਨੇ ਘੱਟੋ-ਘੱਟ 13,65,700 ਮਹਿਲਾਵਾਂ ਨੂੰ ਕਵਰ ਕਰਨ ਦਾ ਟਾਰਗੇਟ ਰੱਖਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਜੋ ਹਰ ਮਹਿਲਾ ਤੱਕ ਇਹ ਸਹੂਲਤ ਪਹੁੰਚ ਸਕੇ। ਯੋਜਨਾ ਦੇ ਸੁਚਾਰੂ ਲਾਗੂ ਕਰਨ ਲਈ ਪੰਜਾਬ ਕੈਬਿਨੇਟ ਨੇ 53 ਕਰੋੜ ਰੁਪਏ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

EDITED BY- HARLEEN KAUR 

Related Articles

Leave a Reply

Your email address will not be published. Required fields are marked *

Back to top button
error: Content is protected !!