
ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ। ਉਸ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ ਅਤੇ ਫਿਰ ਭਾਰਤ ਨੇ ਹਿਰਾਸਤ ਵਿੱਚ ਲੈ ਲਿਆ।
ਬਿਸ਼ਨੋਈ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਬਾਬਾ ਸਿੱਦੀਕੀ ਦੇ ਕਤਲ ਮਾਮਲਿਆਂ ਅਤੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਸਾਹਮਣੇ ਆਇਆ ਹੈ। ਅਨਮੋਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਭਾਰਤ ਹਵਾਲਗੀ ਤੋਂ ਬਾਅਦ ਇਹ ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਫੋਟੋ ਵਿੱਚ ਉਸਦਾ ਚਿਹਰਾ ਦਿਖਾਈ ਨਹੀਂ ਦੇ ਰਿਹਾ ਹੈ। ਉਸਨੇ ਚਿੱਟੀ ਜੈਕੇਟ ਅਤੇ ਕਾਲਾ ਲੋਅਰ ਪਾਇਆ ਹੋਇਆ ਹੈ। ਉਸ ਦੇ ਨਾਲ NIA ਦੇ ਦੋ ਮੈਂਬਰ ਵੀ ਹਨ।
ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਅਨਮੋਲ ਬਿਸ਼ਨੋਈ ਤੋਂ ਹੁਣ ਕਈ ਅਪਰਾਧਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਅਤੇ ਬਾਬਾ ਸਿੱਦੀਕੀ ਕਤਲਾਂ ਬਾਰੇ ਵੀ ਕਈ ਖੁਲਾਸੇ ਹੋਣਗੇ।
EDITED BY- HARLEEN KAUR



