टॉप न्यूज़
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ

ਡਿਬਰੂਗੜ੍ਹ ਵਿਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।
ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਭਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਲਗਭਗ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ।
ਉਸ ਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ਉਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ ’ਤੇ ਸੈਸ਼ਨ ਦੌਰਾਨ ਸਦਨ ਵਿਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇੱਕ ਆਦੇਸ਼ ਦੀ ਮੰਗ ਕੀਤੀ ਹੈ।
EDITED BY- HARLEEN KAUR




