टॉप न्यूज़
ਪੰਜਾਬ ‘ਚ ਬਣੇਗਾ ਇਕ ਨਵਾਂ ਜ਼ਿਲ੍ਹਾ

ਪੰਜਾਬ ਵਿਚ ਇਕ ਹੋਰ ਜ਼ਿਲ੍ਹਾ ਬਣਾਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ/ਰੋਪੜ ਨੂੰ ਦੋ ਹਿੱਸਿਆਂ ਵਿਚ ਵੰਡਣ ਦੀ ਤਿਆਰੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਸਕਦੀ ਹੈ। ਇਹ ਜ਼ਿਲ੍ਹਾ ਸੂਬੇ ਦਾ 24ਵਾਂ ਜ਼ਿਲ੍ਹਾ ਹੋਵੇਗਾ। ਸੂਬਾ ਸਰਕਾਰ ਨੇ ਇਸ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਇਸ ਜ਼ਿਲ੍ਹੇ ਵਿਚ ਸ਼ਾਮਲ ਕੀਤੇ ਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾਂਦਾ ਹੈ ਤਾਂ ਇਸ ਵਿਚ ਕਿਹੜੇ ਦੋ ਵਿਧਾਨਸਭਾ ਹਲਕੇ ਸ਼ਾਮਲ ਕੀਤੇ ਜਾਣੇ ਚਾਹੀਦੇ ਨੇ ਇਸ ਮਾਮਲੇ ਤੇ ਵੀ ਵਿਚਾਰ ਵਟਾਂਦਰਾ ਚੱਲ ਰਿਹਾ ਹੈ।
EDITED BY- HARLEEN KAUR



