
ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ 89 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਆਪਣੇ ਘਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਇੱਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਸੰਨੀ ਦਿਓਲ ਨੇ ਚਿਤਾ ਨੂੰ ਅਗਨੀ ਦਿੱਤੀ।
ਇਸ ਮੌਕੇ ਪਤਨੀ ਹੇਮਾ ਮਾਲਿਨੀ, ਧੀ ਈਸ਼ਾ ਦਿਓਲ, ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਆਮਿਰ ਖਾਨ ਸਣੇ ਕਈ ਮਸ਼ਹੂਰ ਹਸਤੀਆਂ ਮੌਕੇ ‘ਤੇ ਪਹੁੰਚੀਆਂ। ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਵੀ ਮੌਕੇ ‘ਤੇ ਸ਼ਮਸ਼ਾਨਘਾਟ ਪਹੁੰਚੇ।
EDITED BY- HARLEEN KAUR


