ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ ਬਦਲਿਆ ਹੋਇਆ ਹੈ। ਕਈ ਇਲਾਕਿਆਂ ‘ਚ ਰਾਤ ਨੂੰ ਹਲਕਾ ਮੀਂਹ ਵੀ ਹੋਇਆ। ਇਸਦੇ ਨਾਲ ਹੀ ਅੱਜ ਨੌਂ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਤਾਈ ਗਈ ਹੈ। ਕੁਝ ਥਾਵਾਂ ‘ਤੇ ਕੋਹਰਾ ਪੈਣ ਦੀ ਸੰਭਾਵਨਾ ਵੀ ਬਣੀ ਹੋਈ ਹੈ।
ਪਿਛਲੇ 24 ਘੰਟਿਆਂ ‘ਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਦੀ ਕਮੀ ਆਈ ਹੈ। ਇਹ ਹੁਣ ਨਾਰਮਲ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 37 ਡਿਗਰੀ ਚੰਡੀਗੜ੍ਹ ‘ਚ ਦਰਜ ਕੀਤਾ ਗਿਆ। ਪਰਾਲੀ ਸਾੜਨ ਦੇ 321 ਨਵੇਂ ਕੇਸ ਸਾਹਮਣੇ ਆਏ ਹਨ। ਖੰਨਾ ਦੀ ਹਵਾ ਸਭ ਤੋਂ ਪ੍ਰਦੂਸ਼ਿਤ ਰਹੀ, ਇੱਥੇ AQI 223 ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸਦੇ ਨਾਲ ਹੀ, ਅਗਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ‘ਚ 2 ਤੋਂ 4 ਡਿਗਰੀ ਤੱਕ ਦੀ ਕਮੀ ਆਉਣ ਦੀ ਸੰਭਾਵਨਾ ਹੈ।
EDITED BY- HARLEEN KAUR




