टॉप न्यूज़

ਲੁਧਿਆਣਾ ਦੇ AAP ਵਿਧਾਇਕ ਦੇ ਪਿਤਾ ਦੀ ਮੌਤ, ਲੰਬੇ ਸਮੇਂ ਤੋਂ ਸੀ ਬਿਮਾਰ

ਕੱਲ੍ਹ ਹੋਵੇਗਾ ਅੰਤਿਮ ਸਸਕਾਰ

ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਪਿਤਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਗਰੇਵਾਲ ਦੇ 85 ਸਾਲਾ ਪਿਤਾ ਸਰਦਾਰ ਬਲਵੀਰ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਹੋਰ ਰਾਜਨੀਤਿਕ ਹਸਤੀਆਂ ਨੇ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਦਲਜੀਤ ਸਿੰਘ ਗਰੇਵਾਲ “ਭੋਲਾ” ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਪਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਭਾਰੀ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਵੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!