टॉप न्यूज़

CM ਮਾਨ ਵੱਲੋਂ ‘ਸਾਡਾ ਪੰਜਾਬ’ ਕਿਤਾਬ ਦਾ ਪੰਜਾਬੀ ਐਡੀਸ਼ਨ ਰਿਲੀਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਲੇਖਕ ਮੁਨੀਸ਼ ਜਿੰਦਲ ਵੱਲੋਂ ਲਿਖੀ ਪੁਸਤਕ ‘ਸਾਡਾ ਪੰਜਾਬ’ ਦੇ ਪੰਜਾਬੀ ਐਡੀਸ਼ਨ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਸਤਕ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਮਾਜਿਕ ਵਿਰਾਸਤ ਦੀ ਸੰਪੂਰਨ ਝਲਕ ਪੇਸ਼ ਕਰਦੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪੁਸਤਕਾਂ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਸ਼ਾਨਦਾਰ ਸਾਧਨ ਹਨ।

ਪੁਸਤਕ ‘ਸਾਡਾ ਪੰਜਾਬ’ ਵਿੱਚ ਸੂਬੇ ਦੇ ਭੂਗੋਲ, ਪੁਰਾਤਨ ਤੋਂ ਲੈ ਕੇ ਆਧੁਨਿਕ ਇਤਿਹਾਸ, ਸਿੱਖ ਇਤਿਹਾਸ, ਸਮਾਜਿਕ ਤੇ ਧਾਰਮਿਕ ਸੁਧਾਰ ਲਹਿਰਾਂ ਅਤੇ ਪੰਜਾਬ ਦੇ ਨਿਰਮਾਣ ਨਾਲ ਜੁੜੀਆਂ ਵਿਸਥਾਰਿਕ ਜਾਣਕਾਰੀਆਂ ਸ਼ਾਮਲ ਹਨ। ਇਸ ਵਿਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀਆਂ ਸ਼ਹਾਦਤਾਂ ਨੂੰ ਵੀ ਵਿਸਥਾਰ ਨਾਲ ਦਰਸਾਇਆ ਗਿਆ ਹੈ, ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!