टॉप न्यूज़

ਪੰਜਾਬ ਦੇ CM ਭਗਵੰਤ ਮਾਨ ਨੇ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਕੀਤੀ ਸ਼ੁਰੂ

ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬੀਆਂ ਦੇ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਵਾਰ ਫਿਰ ਮੁਸੀਬਤ ਵਿੱਚੋਂ ਨਿਕਲਣ ਦੇ ਆਪਣੇ ਬੇਮਿਸਾਲ ਜਜ਼ਬੇ ਦਾ ਪ੍ਰਦਰਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਔਖੇ ਸਮੇਂ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਅਤੇ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!