टॉप न्यूज़

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ED ਦਾ ਸ਼ਿਕੰਜਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Dharamsot) ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ‘ਚ ਵੱਡੀ ਕਾਰਵਾਈ ਹੋਈ ਹੈ। ਮੋਹਾਲੀ ਦੀ ਖ਼ਾਸ ਅਦਾਲਤ ਨੇ ਇਨ੍ਹਾਂ ਖ਼ਿਲਾਫ਼ ED ਨੂੰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ED ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਕਿਸੇ ਲੋਕ ਸੇਵਕ (ਸਰਕਾਰੀ ਅਹੁਦੇ ਵਾਲੇ) ‘ਤੇ ਕੇਸ ਚਲਾਉਣ ਲਈ ਧਾਰਾ 197 ਅਧੀਨ ਇਜਾਜ਼ਤ ਲਾਜ਼ਮੀ ਹੁੰਦੀ ਹੈ। ਅਦਾਲਤ ਨੇ ਕੇਸ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਮਨਜ਼ੂਰੀ ਦੇ ਦਿੱਤੀ।

ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਇਸ ਕੇਸ ਵਿੱਚ ਦੋ ਨਵੇਂ ਦੋਸ਼ੀ ਮਹਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਨੂੰ ਵੀ ਜੋੜਿਆ ਗਿਆ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!