टॉप न्यूज़
ਬਿਕਰਮ ਸਿੰਘ ਮਜੀਠੀਆ ਵਿਰੁੱਧ ਅਦਾਲਤ ‘ਚ ਜਨਵਰੀ ਨੂੰ ਹੋਵੇਗੀ ਸੁਣਵਾਈ

ਵਿਜੀਲੈਂਸ ਵਿਭਾਗ ਨੇ 22 ਅਗਸਤ ਨੂੰ ਮੋਹਾਲੀ ਦੀ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਵਿਭਾਗ ਨੇ ਮਾਮਲੇ ਵਿੱਚ 200 ਤੋਂ ਵੱਧ ਗਵਾਹਾਂ ਨੂੰ ਪੇਸ਼ ਕੀਤਾ ਹੈ ਅਤੇ 40,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ, ਜਿਸ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ, ਮਜੀਠੀਆ ਨੇ ਜ਼ਮਾਨਤ ਲਈ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਜਿੱਥੇ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।
ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਵਿੱਚ ਵਿਜੀਲੈਂਸ ਬਿਊਰੋ ਨੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਲੱਗਿਆ ਹੋਇਆ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਵੀ ਦਰਜ ਕੀਤਾ ਗਿਆ ਸੀ।
EDITED BY- HARLEEN KAUR




