टॉप न्यूज़

ਗੁਰਦਾਸਪੁਰ ‘ਚ ਗ੍ਰਨੇਡ ਹਮਲੇ ਦੇ ਦੋਸ਼ੀ ਪੁਲਿਸ ਮੁਕਾਬਲੇ ‘ਚ ਜ਼ਖਮੀ

ਦੋਵੇਂ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ

ਗੁਰਦਾਸਪੁਰ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਮੁਕਾਬਲਾ ਹੋ ਗਿਆ। ਜੀ ਹਾਂ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਨਜ਼ਦੀਕ ਦਊਵਾਲ ਮੋੜ ‘ਤੇ ਪੁਲਿਸ ਅਤੇ ਦੋ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਜ਼ਖਮੀ ਬਦਮਾਸ਼ਾਂ ਦੀ ਪਹਿਚਾਣ ਨਵੀਨ ਅਤੇ ਕੁਸ਼ ਵਜੋਂ ਹੋਈ ਹੈ। ਦੋਵਾਂ ਤੋਂ ਦੋ ਪਿਸਤੌਲ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ, ਮੌਕੇ ‘ਤੇ ਇਕ ਕਾਲੇ ਬੈਗ ਤੋਂ ਗ੍ਰਨੇਡ ਵੀ ਮਿਲੇ ਹਨ।

ਜ਼ਖਮੀ ਬਦਮਾਸ਼ਾਂ ਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਯੁਵਰਾਜ ਸਿੰਘ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫੋਰੈਂਸਿਕ ਟੀਮ ਅਤੇ ਬੰਬ ਨਿਰੋਧਕ ਦਸਤੇ ਵੀ ਘਟਨਾ ਵਾਲੀ ਥਾਂ ਉੱਤੇ ਮੌਜੂਦ ਹਨ। ਪੁਲਿਸ ਦੇ ਅਨੁਸਾਰ, ਜ਼ਖਮੀ ਬਦਮਾਸ਼ ਉਹੀ ਹਨ ਜੋ ਥਾਨਾ ਸਿਟੀ, ਗੁਰਦਾਸਪੁਰ ‘ਚ ਹੋਏ ਗ੍ਰਨੇਡ ਹਮਲੇ ਵਿੱਚ ਵੀ ਸ਼ਾਮਿਲ ਸਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!