
ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਲੀਡਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ।
ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਪੜ ਤੋਂ ਸੀਨੀਅਰ ਸਾਥੀ, ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਅਕਾਲ ਚਲਾਣਾ ਕਰ ਗਏ ਹਨ, ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਪਿੰਡ ਲਾਡਲ ਜ਼ਿਲ੍ਹਾ ਰੋਪੜ ਵਿਖੇ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਹਲਕਾ ਰੋਪੜ ਵੱਲੋਂ ਜਿਹੜੀਆਂ ਮੀਟਿੰਗਾਂ ਅੱਜ 12 ਅਤੇ 3 ਵਜੇ ਰੱਖੀਆਂ ਗਈਆਂ ਸੀ, ਲਾਡਲ ਸਾਹਿਬ ਦੇ ਵਿਛੋੜੇ ਕਰਕੇ ਹੁਣ ਇਹ ਮੀਟਿੰਗ 7 ਦਸੰਬਰ 2025 ਦਿਨ ਐਤਵਾਰ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
EDITED BY- HARLEEN KAUR



