
ਪੰਜਾਬ ਤੋਂ ਕਾਂਗਰਸ ਸੰਸਦ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕੇਟਰ ਅਤੇ ਕਾਂਗਰਸ ਆਗੂ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਲਿੰਕ ਹਨ ਅਤੇ ਉਨ੍ਹਾਂ ਨੇ ਰਾਜਸਥਾਨ ਵਿੱਚ ਪੈਸੇ ਲੈ ਕੇ ਟਿਕਟਾਂ ਵੇਚ ਕੇ ਕਾਂਗਰਸ ਨੂੰ ਹਰਾ ਦਿੱਤਾ। ਇਸ ’ਤੇ ਰੰਧਾਵਾ ਨੇ ਲੀਗਲ ਨੋਟਿਸ ਭੇਜ ਕੇ ਕਿਹਾ ਕਿ 7 ਦਿਨਾਂ ਦੇ ਅੰਦਰ ਮੁਆਫੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR




