
ਪੰਜਾਬ ਦੇ ਜਲੰਧਰ ਵਿੱਚ ਇਕ ਪੁਲਿਸ ਕਰਮੀ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ 30 ਸਾਲਾ ਰਣਜੀਤ ਸਿੰਘ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ ਕਮਾਂਡੋ ਬਟਾਲਿਅਨ ਵਿਚ ਤਾਇਨਾਤ ਸੀ। ਸਵੇਰੇ ਜਦੋਂ ਰਣਜੀਤ ਡਿਊਟੀ ’ਤੇ ਜਾਣ ਲਈ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਪਰਿਵਾਰ ਨੂੰ ਸ਼ੱਕ ਹੋਇਆ।
ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਣਜੀਤ ਫੰਦੇ ਨਾਲ ਲਟਕਿਆ ਮਿਲਿਆ। ਉਸਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸਦੀ ਪੁਲਿਸ ਜਾਂਚ ਕਰ ਰਹੀ ਹੈ।
ਜਲੰਧਰ ਦੇ ਥਾਣਾ ਮੇਹਤਪੁਰ ਦੇ ਸੰਗੋਵਾਲ ਪਿੰਡ ਦੇ ਰਹਿਣ ਵਾਲੇ ਕਾਂਸਟੇਬਲ ਰਣਜੀਤ ਸਿੰਘ ਨੇ ਬੁੱਧਵਾਰ ਦੀ ਰਾਤ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਰਣਜੀਤ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ 5ਵੀਂ ਕਮਾਂਡੋ ਬਟਾਲਿਅਨ ਵਿੱਚ ਤਾਇਨਾਤ ਸੀ। ਗੁਆਂਢੀਆਂ ਦੇ ਮੁਤਾਬਕ, ਉਹ ਕਾਫ਼ੀ ਸਮੇਂ ਤੋਂ ਛੁੱਟੀ ’ਤੇ ਸੀ।
ਮੇਹਤਪੁਰ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਹਾਲਾਂਕਿ ਇਹ ਹਜੇ ਸਾਹਮਣੇ ਨਹੀਂ ਆਇਆ ਕਿ ਇਸ ਨੋਟ ਵਿੱਚ ਕੀ ਲਿਖਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉੱਧਰ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
EDITED BY- HARLEEN KAUR



