
ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰੇ ਈਮੇਲ ਭੇਜੇ ਗਏ ਹਨ। ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕੁਝ ਸਕੂਲਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿਚ ਸਕੂਲ ਕੰਪਲੈਕਸ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ।
ਧਮਕੀ ਸਬੰਧੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਹੁਣ ਤੱਕ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ, ਪਰ ਫਿਰ ਵੀ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਸਭ ਸਕੂਲਾਂ ਨੂੰ ਇੱਕੋ ਜਿਹਾ ਈਮੇਲ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਕਾਰਨ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
EDITED BY- HARLEEN KAUR



