टॉप न्यूज़

ਕ੍ਰਿਸਚਨ ਭਾਈਚਾਰੇ ਨੇ ਫੂਕਿਆ ਮੂਸੇਵਾਲਾ ਦੀ ਮਾਤਾ ਦਾ ਪੁਤਲਾ

ਹੁਣ ਮਾਤਾ ਚਰਨ ਕੌਰ ਦਾ ਵੱਡਾ ਕਦਮ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕ੍ਰਿਸ਼ਚਨ ਗਲੋਬਲ ਐਕਸ਼ਨ ਕਮੇਟੀ ਨੂੰ ਲੀਗਲ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਚਰਨ ਕੌਰ ਦਾ ਪੁਤਲਾ ਸਾੜਿਆ ਗਿਆ, ਜਿਸ ਲਈ ਹੁਣ 15 ਦਿਨਾਂ ਅੰਦਰ ਸਰਵਜਨਿਕ ਮਾਫ਼ੀ ਮੰਗਣੀ ਲਾਜ਼ਮੀ ਹੈ।
ਚਰਨ ਕੌਰ ਵੱਲੋਂ ਜਾਰੀ ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਮੁਆਫ਼ੀਨਾਮਾ ਕਿਸੇ ਅਖ਼ਬਾਰ ਵਿੱਚ ਪਬਲਿਸ਼ ਕੀਤਾ ਜਾਵੇ। ਇਸਦੇ ਨਾਲ ਹੀ ਚਰਨ ਕੌਰ ਨੂੰ 10 ਲੱਖ ਰੁਪਏ ਦੀ ਰਕਮ ਮੁਆਵਜ਼ੇ ਵਜੋਂ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਮੇਟੀ ਨੇ 15 ਦਿਨਾਂ ਵਿੱਚ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਨ੍ਹਾਂ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!