टॉप न्यूज़
ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਗੁਰਪ੍ਰੀਤ ਸੇਖੋਂ ਫਿਰ ਗ੍ਰਿਫ਼ਤਾਰ

ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਹੇ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਸਮਾਜ ਸੇਵੀ ਦੱਸਣ ਵਾਲੇ ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਕੱਲ੍ਹ ਦੇਰ ਰਾਤ ਫਿਰੋਜ਼ਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗੁਰਪ੍ਰੀਤ ਸੇਖੋਂ ਇਸ ਵੇਲੇ ਕੁਝ ਮਾਮਲਿਆਂ ਵਿੱਚ ਜ਼ਮਾਨਤ ’ਤੇ ਬਾਹਰ ਸੀ ਅਤੇ ਪ੍ਰੀਸ਼ਦ-ਸੰਮਤੀ ਚੋਣਾਂ ਵਿੱਚ ਆਪਣੇ ਰਿਸ਼ਤੇਦਾਰ ਲਈ ਪ੍ਰਚਾਰ ਕਰ ਰਿਹਾ ਸੀ।
ਗੁਰਪ੍ਰੀਤ ਸੇਖੋਂ ਨੇ ਆਪਣੀ 10 ਸਾਲ ਦੀ ਸਜ਼ਾ ਪੂਰੀ ਕੀਤੀ ਹੈ ਅਤੇ ਕਈ ਗੰਭੀਰ ਮਾਮਲਿਆਂ ਵਿੱਚ ਅਦਾਲਤ ਵੱਲੋਂ ਬਰੀ ਵੀ ਹੋ ਚੁੱਕਾ ਹੈ। ਉਸ ਦਾ ਕਹਿਣਾ ਸੀ ਕਿ ਹੁਣ ਉਹ ਆਪਣੀ ਪਤਨੀ ਅਤੇ ਇਕ ਰਿਸ਼ਤੇਦਾਰ ਨੂੰ ਫਿਰੋਜ਼ਪੁਰ ਹਲਕਾ ਦੇਹਾਤੀ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਕਮੇਟੀ ਚੋਣਾਂ ਲੜਵਾ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ।
ਚੋਣ ਪ੍ਰਚਾਰ ਦੌਰਾਨ ਕਾਫ਼ੀ ਦਿਨਾਂ ਤੋਂ ਉਹ ਆਪਣੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਸੀ। ਪਰ ਕੱਲ੍ਹ ਰਾਤ ਨੂੰ ਫਿਰੋਜ਼ਪੁਰ ਪੁਲਿਸ ਨੇ ਉਸਦੇ ਖ਼ਿਲਾਫ਼ ਨਵਾਂ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਉਸਦੇ ਸਮਰਥਕਾਂ ਵਿੱਚ ਰੋਸ਼ ਪੈਦਾ ਹੋ ਗਿਆ ਅਤੇ ਅੱਜ ਉਹਨਾ ਨੇ ਥਾਣਾ ਕੁਲਗੜੀ ਦੇ ਘਿਰਾਓ ਦਾ ਐਲਾਨ ਕੀਤਾ ਹੈ।
EDITED BY- HARLEEN KAUR




