
ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਅੱਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਲਾਕੇ ਵਿੱਚ ਫਾਗ ਦੇ ਮੱਦੇਨਜ਼ਰ ਲੋਕ ਅਹਿਤਿਆਤ ਵਰਤਣ। ਪਹਾੜਾਂ ‘ਚ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਤੇ ਪਏਗਾ।
ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ ਬੈਲਟ ਵਿੱਚ ਠੰਢ ਹੋਰ ਤੇਜ਼ ਹੋ ਸਕਦੀ ਹੈ। ਬਰਫ਼ੀਲੀ ਹਵਾਵਾਂ ਦੇ ਕਾਰਨ ਦਿਨ ਦੇ ਤਾਪਮਾਨ ‘ਚ ਵੀ ਕਮੀ ਦਰਜ ਹੋਵੇਗੀ। ਹਾਲਾਂਕਿ ਵੈਸਟਰਨ ਡਿਸਟਰਬੈਂਸ ਦਾ ਅਸਰ ਮੁੱਖ ਤੌਰ ‘ਤੇ ਪਹਾੜੀ ਇਲਾਕਿਆਂ ਵਿੱਚ ਵੱਧ ਰਹੇਗਾ, ਪਰ ਇਸਦੀ ਲਪੇਟ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ ਤੇਜ਼ੀ ਨਾਲ ਡਿੱਗੇਗਾ।
ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਦੌਰਾਨ ਸਵੇਰੇ ਅਤੇ ਰਾਤ ਸਮੇਂ ਫਾਗ ਰਹੇਗੀ। ਇਸ ਕਾਰਨ ਲੋਕਾਂ ਨੂੰ ਖ਼ਾਸ ਅਹਿਤਿਆਤ ਵਰਤਣ ਦੀ ਲੋੜ ਹੈ, ਖ਼ਾਸ ਕਰਕੇ ਉਹ ਲੋਕ ਜੋ ਸਵੇਰੇ ਜਾਂ ਰਾਤ ਦੇ ਸਮੇਂ ਸਫ਼ਰ ਕਰਦੇ ਹਨ। ਫਾਗ ਕਾਰਨ ਦਿੱਖਣ ਯੋਗਤਾ ਬਹੁਤ ਘੱਟ ਹੋ ਸਕਦੀ ਹੈ।
ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਫੋਗ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਗਰਿਕਾਂ ਨੂੰ ਮੌਸਮ ਸਬੰਧੀ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਗਈ ਹੈ।
EDITED BY- HARLEEN KAUR




