टॉप न्यूज़
ਪੰਜਾਬ ਦੇ ਇਸ ਜ਼ਿਲ੍ਹੇ ‘ਚ ਦੋ ਦਿਨ ਠੇਕੇ ਰਹਿਣਗੇ ਬੰਦ

ਕਪੂਰਥਲਾ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਐਲਾਨਿਆ ਗਿਆ ਹੈ। ਪੰਜਾਬ ਆਬਕਾਰੀ ਕਮਿਸ਼ਨਰ ਨੇ 14 ਦਸੰਬਰ ਨੂੰ ਰਾਤ 12 ਵਜੇ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਇਹ ਡਰਾਈ ਡੇਅ ਐਲਾਨਿਆ ਹੈ।
ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਐਸਐਸਪੀ ਕਪੂਰਥਲਾ, ਸਾਰੇ ਐਸਡੀਐਮਜ਼ ਅਤੇ ਸਹਾਇਕ ਆਬਕਾਰੀ ਕਮਿਸ਼ਨਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
EDITED BY- HARLEEN KAUR



