
ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਿੱਚ ਮੁੱਖ ਮੰਤਰੀ ਵਾਲੇ ਬਿਆਨ ‘ਤੇ ਹੰਗਾਮਾ ਲਗਾਤਾਰ ਜਾਰੀ ਹੈ। ਨਵਜੋਤ ਕੌਰ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ‘ਤੇ ਤੰਜ ਕੱਸਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ ਕਾਰਨ ਭਗਵੰਤ ਮਾਨ ਨੇ ਪਲਟਵਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਜਾਨ ਦਾ ਡਰ ਸਤਾ ਰਿਹਾ ਹੈ, ਤਾਂ ਪਹਿਲਾਂ ਹੀ ਸੋਚ-ਸਮਝ ਕੇ ਬੋਲਣਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਨੇਤਾ ਪਹਿਲਾਂ ਤਾਂ ਜੋ ਵੀ ਆਏ ਉਲਟੇ ਬਿਆਨ ਦੇ ਦਿੰਦੇ ਹਨ, ਫਿਰ ਮੇਰੇ ਕੋਲ ਆ ਜਾਂਦੇ ਹਨ। ਮਾਨ ਨੇ ਨਵਜੋਤ ਕੌਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਿਆਨ ਨੇ ਕਾਂਗਰਸ ਵਿੱਚ ਵੀ ਕੁਰਸੀ ਦੇ ਰੇਟ ਸੈੱਟ ਕਰ ਦਿੱਤੇ ਹਨ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਹਮਲਿਆਂ ਤੋਂ ਬਾਅਦ, ਡਾ. ਨਵਜੋਤ ਕੌਰ ਸਿੱਧੂ ਨੇ ਪਲਟਵਾਰ ਕੀਤਾ। ਨਵਜੋਤ ਕੌਰ ਨੇ ਸਰਕਾਰ ਤੋਂ ਲੈ ਕੇ ਵਿਰੋਧੀ ਧਿਰ ਤੱਕ ਸਾਰਿਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।
ਨਵਜੋਤ ਕੌਰ ਨੇ ਮੁੱਖ ਮੰਤਰੀ ਮਾਨ ਤੋਂ ਪੁੱਛਿਆ ਕਿ ਉਹ ਮਾਈਨਿੰਗ ਅਤੇ ਸ਼ਰਾਬ ਮਾਫੀਆ ਨੂੰ ਪਨਾਹ ਕਿਉਂ ਦੇ ਰਹੇ ਹਨ? ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਕਰਦਿਆਂ ਪੁੱਛਿਆ ਕਿ ਉਨ੍ਹਾਂ ਨੇ ਸਿੱਧੂ ਦੀਆਂ ਫਾਈਲਾਂ ਰੋਕ ਰੱਖੀਆਂ ਹਨ, ਅਜਿਹਾ ਕਿਉਂ ਕੀਤਾ।
EDITED BY- HARLEEN KAUR



