
ਐਤਵਾਰ ਯਾਨੀਕਿ 14 ਦਸੰਬਰ ਨੂੰ ਦੇਰ ਸ਼ਾਮ ਪਟਿਆਲੇ ਦੇ ਪਿੰਡ ਝਿੱਲ ਵਿਖੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਥਾਣਾ ਅਨਾਜ ਮੰਡੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜੇ ਦੌਰਾਨ ਗੋਲੀ ਚੱਲੀ ਹੈ। ਇਸ ਸਬੰਧੀ ਐੱਸਐੱਸਪੀ ਸਰਤਾਜ ਚਾਹਲ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚਲਾਉਣ ਵਾਲੇ ਦੀ ਪਛਾਣ ਹੋ ਗਈ ਹੈ, ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
EDITED BY- HARLEEN KAUR




