टॉप न्यूज़
ਲੁਧਿਆਣਾ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਜਸ਼ਨ ਖੂਨੀ ਝੜਪ ‘ਚ ਬਦਲਿਆ
AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ

ਲੁਧਿਆਣਾ ਵਿੱਚ ਜਿੱਤ ਦਾ ਜਸ਼ਨ ਮਨਾਉਣ ਦੇ ਦੌਰਾਨ ਹਿੰਸਕ ਝੜਪ ਹੋਈ। ਵੀਰਵਾਰ ਦੇਰ ਸ਼ਾਮ ਲੜਾਈ ਅਤੇ ਗੋਲੀਬਾਰੀ ਹੋਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਗੋਲੀਬਾਰੀ ਦੌਰਾਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਗਿੱਲ ਇਲਾਕੇ ਵਿੱਚ ਸਥਿਤ ਬਚਿਤਰ ਨਗਰ ਵਿੱਚ ਵਾਪਰੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।
EDITED BY- HARLEEN KAUR



