
ਲੁਧਿਆਣਾ ਦੇ ਮੋਤੀ ਨਗਰ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਗੱਜਾ ਜੈਨ ਸਿੰਘ ਕਲੋਨੀ ਵਿੱਚ ਸਥਿਤ ਇੱਕ ਹੋਟਲ ਵਿੱਚ ਵੀਰਵਾਰ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੌਕੇ ‘ਤੇ ਨਾਬਾਲਗ ਮੁੰਡੇ ਅਤੇ ਕੁੜੀਆਂ ਮਿਲੀਆਂ, ਜਿਸ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ। ਸੂਤਰਾਂ ਅਨੁਸਾਰ ਛਾਪੇਮਾਰੀ ਦੌਰਾਨ ਮੋਤੀ ਨਗਰ ਪੁਲਿਸ ਨੇ ਮੌਕੇ ਤੋਂ ਚਾਰ ਕੁੜੀਆਂ ਅਤੇ ਅੱਠ ਮੁੰਡਿਆਂ ਨੂੰ ਹਿਰਾਸਤ ਵਿੱਚ ਲਿਆ। ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਜ਼ਬਤ ਕਰ ਲਿਆ ਗਿਆ ਹੈ, ਤਾਂ ਜੋ ਹੋਟਲ ਵਿੱਚ ਆਉਣ ਵਾਲਿਆਂ ਅਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਸਕੇ।
ਛਾਪੇਮਾਰੀ ਦੌਰਾਨ, ਇਹ ਖੁਲਾਸਾ ਹੋਇਆ ਕਿ ਫੜੀਆਂ ਗਈਆਂ ਕੁਝ ਕੁੜੀਆਂ ਕਾਲਜ ਦੀਆਂ ਵਿਦਿਆਰਥਣਾਂ ਸਨ, ਜਦੋਂ ਕਿ ਇੱਕ ਜਾਂ ਦੋ ਕਥਿਤ ਤੌਰ ‘ਤੇ 11ਵੀਂ ਜਮਾਤ ਦੀਆਂ ਸਕੂਲ ਜਾਣ ਵਾਲੀਆਂ ਵਿਦਿਆਰਥਣਾਂ ਸਨ। ਤਲਾਸ਼ੀ ਦੌਰਾਨ ਕੁਝ ਵਿਦਿਆਰਥੀਆਂ ਦੇ ਕਾਲਜ ਬੈਗ ਵੀ ਬਰਾਮਦ ਕੀਤੇ ਗਏ ਹਨ।
EDITED BY- HARLEEN KAUR




