
ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਰਕਾਰ ਜਨਵਰੀ ਵਿੱਚ ਇੱਕ ਵਿਸ਼ੇਸ਼ ਸੈਸ਼ਨ ਸੱਦੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।
EDITED BY- HARLEEN KAUR




