टॉप न्यूज़
ਦਿਨ ਦਿਹਾੜੇ ਮੋਟਰਸਾਈਕਲ ਮਕੈਨਿਕ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਅੱਡਾ ਕਲੋਇਆਂ ਵਿੱਚ ਦਿਨ ਦਿਹਾੜੇ ਇੱਕ ਮੋਟਰਸਾਈਕਲ ਮਕੈਨਿਕ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਅਣਪਛਾਤੇ ਬਦਮਾਸ਼ਾਂ ਵੱਲੋਂ ਮੋਟਰਸਾਈਕਲ ਮਕੈਨਿਕ ‘ਤੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਹ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰਿਆ ਗਿਆ।ਬਲਜੀਤ ਸਿੰਘ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਪਿੰਡ ਕਲੋਇਆਂ ਵਿੱਚ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਦਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ।
ਮ੍ਰਿਤਕ ਨੂੰ ਪਹਿਲਾਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਇਸ ਕਤਲ ਨੂੰ ਗੈਂਗਵਾਰ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
EDITED BY- HARLEEN KAUR




