ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅੱਜ ਅਦਾਲਤ ਵਿੱਚ ਲਿਆਂਦੀ ਗਈ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਗਵਾਹੀ ਲਈ ਬੁਲਾਇਆ ਗਿਆ ਹੈ। ਉਸ ਗੱਡੀ ਦੀ ਸ਼ਨਾਖ਼ਤ ਕੀਤੀ ਜਾਣੀ ਹੈ।
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਅਤੇ ਉਨ੍ਹਾਂ ਦੇ ਦੁਨੀਆ ਭਰ ਵਿੱਚ ਚਾਹੁਣ ਵਾਲੇ ਸਿੱਧੂ ਨੂੰ ਇਨਸਾਫ਼ ਮਿਲਣ ਦੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ।
EDITED BY- HARLEEN KAUR
Back to top button
error: Content is protected !!