
ਪੰਜਾਬ ਵਿੱਚ ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਮਹੀਨੇ ਦੇ ਆਖ਼ਰੀ ਦਿਨਾਂ ਵਿੱਚ ਰਾਜ ਵਿੱਚ ਤਿੰਨ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਮੁਤਾਬਕ 25, 26 ਅਤੇ 27 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।
ਜਾਣਕਾਰੀ ਮੁਤਾਬਕ 25 ਦਸੰਬਰ ਨੂੰ ਕ੍ਰਿਸਮਸ ਦੇ ਮੌਕੇ ‘ਤੇ ਛੁੱਟੀ ਰਹੇਗੀ, ਜਦਕਿ 25 ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਦੇ ਚਲਦੇ ਲਗਾਤਾਰ ਸਰਕਾਰੀ ਛੁੱਟੀਆਂ ਰਹਿਣਗੀਆਂ। ਹਾਲਾਂਕਿ 26 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੇ ਕੋਹਰੇ ਦਾ ਪ੍ਰਭਾਵ ਲਗਾਤਾਰ ਬਣਿਆ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਕੂਲਾਂ ਵਿੱਚ ਪਹਿਲਾਂ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
EDITED BY- HARLEEN KAUR



