टॉप न्यूज़

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ ਭਰੀ ਕਾਲ

ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਭਰੀ ਕਾਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਦਿਆਂ ਅਮਰ ਨੂਰੀ ਨੂੰ ਧਮਕਾਇਆ। ਆਰੋਪੀ ਵੱਲੋਂ ਕਿਹਾ ਗਿਆ ਕਿ ਅਮਰ ਨੂਰੀ ਦਾ ਬੇਟਾ, ਜੋ ਸੰਗੀਤ ਅਤੇ ਗਾਇਕੀ ਨਾਲ ਜੁੜਿਆ ਹੋਇਆ ਹੈ, ਉਹ ਇਹ ਕੰਮ ਤੁਰੰਤ ਬੰਦ ਕਰ ਦੇਵੇ, ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਇਸ ਧਮਕੀ ਤੋਂ ਘਬਰਾਈ ਅਮਰ ਨੂਰੀ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਾਲ ਕਰਨ ਵਾਲੇ ਦੀ ਪਹਿਚਾਣ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਕਾਲ ਡੀਟੇਲ ਰਿਕਾਰਡਾਂ ਦੇ ਆਧਾਰ ‘ਤੇ ਜਾਂਚ ਅੱਗੇ ਵਧਾ ਰਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!