टॉप न्यूज़

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ

ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ

ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਗੁਰਦਾਸਪੁਰ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ/ਮਾਂਜਾਂ) ‘ਤੇ ਪਾਬੰਦੀ ਲਗਾਈ ਗਈ ਹੈ। ਚਾਈਨਾ ਡੋਰ ਨੂੰ ਬਣਾਉਣ ਅਤੇ ਵੇਚਣ ਤੇ ਪੂਰਨ ਪਾਬੰਦੀ ਹੋਵੇਗੀ। ਚਾਈਨਾ ਡੋਰ ਦੀ ਖਰੀਦ ਅਤੇ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ ਅਤੇ ਦੁਕਾਨਾਂ/ਸਟੋਰਾਂ/ਘਰਾਂ ਆਦਿ ਵਿੱਚ ਚਾਈਨਾਂ ਡੋਰ ਸਟੋਰ ਕਰਨ ‘ਤੇ ਵੀ  ਪੂਰਨ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਕਿਹਾ ਗਿਆ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਜਾਂ ਹੋਰ ਮਿਲਦੇ ਜੁਲਦੇ ਸਿੰਥੈਟਿਕ ਮਟੈਰੀਅਲ ਦੀ ਬਣੀ ਹੁੰਦੀ ਹੈ। ਜਿਸਨੂੰ ਚਾਈਨੀਜ ਡੋਰ/ਮਾਂਜਾਂ ਵੀ ਕਿਹਾ ਜਾਂਦਾ ਹੈ। ਇਹ ਡੋਰ ਬਹੁਤ ਮਜਬੂਤ, ਨਾ ਗਲਣਯੋਗ, ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ।

ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਮਰੇ ਹੋਏ ਪੰਛੀਆਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸਿਤ ਹੁੰਦਾ ਹੈ। ਇਸ ਤਰਾਂ ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਹੁਕਮਾਂ ਅਨੁਸਾਰ ਚਾਈਨਾ ਡੋਰ ਨੂੰ ਬਣਾਉਣ, ਵੇਚਣ, ਸਟੋਰ ਅਤੇ ਇਸ ਦੀ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ ਮਿਤੀ 21 ਫਰਵਰੀ 2026ਤੱਕ ਲਾਗੂ ਰਹੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!