टॉप न्यूज़

ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ

ਤੇਜ਼ੀ ਨਾਲ ਡਿੱਗ ਰਿਹਾ ਪਾਰਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਲੋਕਾਂ ਨੂੰ ਕੜਾਕੇ ਦੀ ਠੰਡ ਅਤੇ ਸੰਘਣੇ ਕੋਹਰੇ ਦਾ ਸਾਹਮਣਾ ਕਰਨਾ ਪਵੇਗਾ। ਰਾਤ ਅਤੇ ਸਵੇਰੇ ਦੇ ਸਮੇਂ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਸੁੱਕਾ ਰਹੇਗਾ ਅਤੇ ਠੰਢ ਵਧੀ ਹੋਈ ਮਹਿਸੂਸ ਹੋਵੇਗੀ। ਮੀਂਹ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 26 ਦਸੰਬਰ ਤੱਕ ਸੰਘਣੇ ਕੋਹਰੇ ਲਈ ਔਰੈਂਜ ਅਲਰਟ ਅਤੇ 29 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਬਿਲਕੁਲ ਜ਼ੀਰੋ ਰਹੀ, ਜਦਕਿ ਫਰੀਦਕੋਟ ਵਿੱਚ ਕੇਵਲ 10 ਮੀਟਰ ਵਿਜ਼ੀਬਿਲਟੀ ਦਰਜ ਕੀਤੀ ਗਈ। ਇਸੇ ਤਰ੍ਹਾਂ ਪਟਿਆਲਾ, ਲੁਧਿਆਣਾ ਅਤੇ ਗੁਰਦਾਸਪੁਰ ਵਿੱਚ 50 ਮੀਟਰ ਤੱਕ ਵਿਜ਼ੀਬਿਲਟੀ ਰਹੀ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਰਿਹਾ।

ਅੱਜ ਤੋਂ ਵੈਸਟਨ ਡਿਸਟਰਬਨ ਸਰਗਰਮ ਹੋਵੇਗਾ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹੁਣ ਤੱਕ ਮੈਦਾਨੀ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ, ਜਿਸ ਕਾਰਨ ਕੋਹਰੇ ਅਤੇ ਹਵਾ ਦੀ ਗੁਣਵੱਤਾ ‘ਤੇ ਅਸਰ ਪਿਆ ਹੈ। ਵੈਸਟਨ ਡਿਸਟਰਬਨ, ਜੋ ਪਹਿਲਾਂ ਹਿਮਾਲਿਆਈ ਖੇਤਰਾਂ ਵਿੱਚ ਸਰਗਰਮ ਸਨ, ਹੁਣ ਜੰਮੂ-ਕਸ਼ਮੀਰ ਤੋਂ ਅੱਗੇ ਵੱਧ ਚੁੱਕੇ ਹਨ। ਇਸ ਕਰਕੇ ਹੁਣ ਉੱਥੇ ਕ੍ਰਿਸਮਸ ਦੌਰਾਨ ਬਰਫ਼ਬਾਰੀ ਦੀ ਸੰਭਾਵਨਾ ਨਹੀਂ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕਾ ਕੋਹਰਾ ਰਹਿਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਹੁਤ ਸੰਘਣਾ ਕੋਹਰਾ ਛਾ ਸਕਦਾ ਹੈ। ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ, ਅਰਥਾਤ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ।

ਆਉਣ ਵਾਲੇ ਸੱਤ ਦਿਨਾਂ ਦੌਰਾਨ ਮੌਸਮ ਇਸ ਤਰ੍ਹਾਂ ਰਹੇਗਾ। ਅਗਲੇ 7 ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ, ਅਰਥਾਤ ਮੀਂਹ ਨਹੀਂ ਪਵੇਗਾ। ਅਗਲੇ 2 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। ਇਸ ਤੋਂ ਬਾਅਦ ਰਾਜ ਵਿੱਚ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!