टॉप न्यूज़

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ

ਪੰਜਾਬ ਦੇ ਮੋਗਾ ਵਿੱਚ ਸੀਨੀਅਰ ਕਾਂਗਰਸ ਨੇਤਾ ਨੂੰ ਗੋਲੀ ਮਾਰ ਦਿੱਤੀ ਗਈ ਹੈ। ਦੋ ਹਮਲਾਵਰ ਘਰ ਦੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਜ਼ਖ਼ਮੀ ਹੋਏ ਨਰਿੰਦਰਪਾਲ ਸਿੰਘ ਸਿੱਧੂ ਨੂੰ ਤੁਰੰਤ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮੋਗਾ ਦੇ ਕਾਂਗਰਸ ਨੇਤਾ ਧਰਮਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਨਰਿੰਦਰਪਾਲ ਸਿੰਘ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਕਰਦੇ ਹੋਏ ਪੁਲਿਸ ਕੋਲ ਸੁਰੱਖਿਆ ਦੀ ਮੰਗ ਕਰ ਰਹੇ ਸਨ, ਪਰ ਅਧਿਕਾਰੀਆਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਹ ਘਟਨਾ ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦੁਪਹਿਰ ਲਗਭਗ 3 ਵਜੇ ਵਾਪਰੀ।

ਜ਼ਖ਼ਮੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੇ ਪੁਲਿਸ ਨੂੰ ਦੱਸਿਆ ਕਿ ਉਹ ਘਰ ਦੇ ਅੰਦਰ ਬਣੇ ਪਾਰਕ ਵਿੱਚ ਆਪਣੇ ਪਰਿਵਾਰ ਦੇ ਨਾਲ ਬੈਠੇ ਸਨ। ਉਸੇ ਸਮੇਂ ਦੋ ਲੋਕ ਕੰਮ ਕਰਵਾਉਣ ਦੇ ਬਹਾਨੇ ਘਰ ਦੇ ਅੰਦਰ ਆ ਗਏ। ਉਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਬਿਨਾਂ ਕੁਝ ਕਹੇ ਉਨ੍ਹਾਂ ਨੇ ਗੋਲੀਆਂ ਚਲਾਈਆਂ। ਇੱਕ ਗੋਲੀ ਲੱਤ ‘ਤੇ ਅਤੇ ਇੱਕ ਮੋਢੇ ‘ਤੇ ਲੱਗੀ।

ਡਾਕਟਰਾਂ ਦੇ ਮੁਤਾਬਕ ਫਿਲਹਾਲ ਨਰਿੰਦਰਪਾਲ ਸਿੰਘ ਦੀ ਹਾਲਤ ਸਥਿਰ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਆਸਪਾਸ ਲਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਦੇਸ਼ ਦੇ ਲੋਕ ਹੁਣ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਰਹੇ। ਸਾਡੇ ਸੀਨੀਅਰ ਨੇਤਾ ਅਤੇ ਮੋਗਾ ਤੋਂ ਤਿੰਨ ਵਾਰੀ ਕਾਂਊਂਸਲਰ ਰਹਿ ਚੁੱਕੇ ਸਰਦਾਰ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਿੱਚ ਹਮਲਾਵਰਾਂ ਨੇ ਘੁੱਸ ਕੇ ਗੋਲੀਆਂ ਚਲਾਈਆਂ। ਮੈਂ ਉਨ੍ਹਾਂ ਦੀ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਾ ਹਾਂ ਕਿ ਜੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਡਾ ਸੰਘਰਸ਼ ਕਰੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!