टॉप न्यूज़

ਡਾਕ ਸੇਵਾਵਾਂ ਦਾ ਬਦਲਿਆ ਸਮਾਂ

ਹੁਣ ਸਵੇਰੇ 9 ਤੋਂ ਦੁਪਹਿਰ 4 ਵਜੇ ਤੱਕ ਹੋਵੇਗੀ ਬੁਕਿੰਗ

ਡਾਕ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ, ਸੌਖੀਆਂ ਅਤੇ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਪਣੀ ਕਾਰਜਪ੍ਰਣਾਲੀ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ, ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਡਾਕ ਮੰਡਲ ਅਧੀਨ ਆਉਂਦੇ ਡਾਕਘਰਾਂ ਵਿੱਚ ਡਾਕ ਬੁਕਿੰਗ ਦੇ ਸਮੇਂ ਵਿੱਚ ਮਹੱਤਵਪੂਰਨ ਤਬਦੀਲੀ ਕੀਤੀ ਗਈ ਹੈ।

ਅੰਮ੍ਰਿਤਸਰ ਸ਼ਹਿਰ ਦੇ ਸਾਰੇ ਡਾਕਘਰਾਂ ਵਿੱਚ ਡਾਕ ਦੀ ਬੁਕਿੰਗ ਦਾ ਸਮਾਂ ਪਹਿਲਾਂ ਦੇ ਮੁਕਾਬਲੇ ਵਧਾ ਦਿੱਤਾ ਗਿਆ ਹੈ। ਪਹਿਲਾਂ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੀ। ਹੁਣ ਇਸ ਨੂੰ ਵਧਾ ਕੇ ਸਵੇਰੇ 9:00 ਵਜੇ ਤੋਂ ਦੁਪਹਿਰ 4:00 ਵਜੇ ਤੱਕ ਕਰ ਦਿੱਤਾ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸਮਾਂ ਮਿਲ ਸਕੇ ਅਤੇ ਉਹ ਆਸਾਨੀ ਨਾਲ ਡਾਕ ਸੇਵਾਵਾਂ ਦਾ ਲਾਭ ਲੈ ਸਕਣ।

ਡਾਕ ਵਿਭਾਗ ਵੱਲੋਂ ਕੀਤੇ ਗਏ ਇਹ ਸਾਰੇ ਬਦਲਾਅ ਲੋਕਾਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕੀਤੇ ਗਏ ਹਨ। ਇਸ ਨਾਲ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਵਿੱਚ ਲਾਗੂ ਕੀਤੀ ਗਈ ਡਾਕ ਬੁਕਿੰਗ ਦੀ ਇਹੀ ਸਮਾਂ-ਸਾਰਣੀ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਡਾਕਘਰਾਂ ਵਿੱਚ ਵੀ ਇਕਸਾਰ ਤੌਰ ‘ਤੇ ਲਾਗੂ ਰਹੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!