टॉप न्यूज़

ਕਿਸਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਆਪਣੇ ਲਾਇਸੈਂਸੀ ਰਿਵਾਲਵਰ 'ਚੋਂ ਚੱਲੀ ਗੋਲੀ

ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਪੁੱਤਰ ਚੈਨ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਸਮੇਂ ਬਲਕਾਰ ਸਿੰਘ ਆਪਣੇ ਘਰ ਵਿੱਚ ਆਪਣੀ ਪਤਨੀ ਨਾਲ ਇਕੱਲਾ ਮੌਜੂਦ ਸੀ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਉਣ ‘ਤੇ ਉਸ ਦੀ ਪਤਨੀ ਨੇ ਤੁਰੰਤ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਲੋਕਾਂ ਨੂੰ ਬਲਕਾਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਬੈਡਰੂਮ ਵਿੱਚੋਂ ਮਿਲੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਵਿਆਹੀ ਹੋਈ ਹੈ, ਜਦਕਿ ਉਸਦੇ ਦੋਵੇਂ ਲੜਕੇ ਵਿਦੇਸ਼ ਰਹਿੰਦੇ ਹਨ। ਪਰਿਵਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ‘ਤੇ ਕੋਈ ਸ਼ੱਕ ਨਹੀਂ ਹੈ ਅਤੇ ਇਹ ਮੌਤ ਲਾਇਸੰਸੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ ਹੈ।

ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!