
ਚੰਡੀਗੜ੍ਹ ਵਿੱਚ ਮੇਅਰ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। AAP ਦੀਆਂ ਦੋ ਕੌਂਸਲਰ ਸੁਮਨ ਦੇਵੀ ਅਤੇ ਪੂਨਮ ਦੇਵੀ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ। ਜਨਵਰੀ ਮਹੀਨੇ ਵਿੱਚ ਮੇਅਰ ਦੀ ਚੋਣ ਹੋਣੀ ਹੈ। ਦਰਅਸਲ, ਭਾਰਤੀ ਜਨਤਾ ਪਾਰਟੀ ਇੱਕ ਵਾਰ ਫਿਰ ਮੇਅਰ ਪਦ ‘ਤੇ ਕਬਜ਼ਾ ਜਮਾਉਣਾ ਚਾਹੁੰਦੀ ਹੈ। ਦੋਵੇਂ AAP ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਸਮੇਂ ਭਾਜਪਾ ਦੀ ਸਾਬਕਾ ਮੇਅਰ ਸਰਬਜੀਤ ਕੌਰ, ਭਾਜਪਾ ਕੌਂਸਲਰ ਕਨਵਰ ਰਾਣਾ ਅਤੇ ਸਾਬਕਾ ਮੇਅਰ ਸਰਬਜੀਤ ਕੌਰ ਦੇ ਪਤੀ ਕਾਲਾ ਮੌਜੂਦ ਰਹੇ।
EDITED BY- HARLEEN KAUR



