
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਉਦਯੋਗਪਤੀ ਰਮਿੰਦਰ ਆਵਲਾ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ। ਜਾਣਕਾਰੀ ਮੁਤਾਬਕ, ਗੁਰੂਹਰਸਹਾਏ ਵਿੱਚ ਉਨ੍ਹਾਂ ਦੀ ਰਿਹਾਇਸ਼ ਸਮੇਤ ਲਗਭਗ 12 ਥਾਵਾਂ ‘ਤੇ ਟੀਮਾਂ ਪੁੱਜ ਕੇ ਜਾਂਚ ਕਰ ਰਹੀਆਂ ਹਨ। ਉਨ੍ਹਾਂ ਤੋਂ ਉਨ੍ਹਾਂ ਦੇ ਕਾਰੋਬਾਰ ਅਤੇ ਆਮਦਨੀ ਸਬੰਧੀ ਵੇਰਵੇ ਮੰਗੇ ਜਾ ਰਹੇ ਹਨ।
ਗੁਰੂਹਰਸਹਾਏ ਵਿੱਚ ਟੀਮਾਂ ਸਵੇਰੇ ਲਗਭਗ ਛੇ ਵਜੇ ਹੀ ਪਹੁੰਚ ਗਈਆਂ ਅਤੇ ਇਸ ਤੋਂ ਬਾਅਦ ਅੰਦਰ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ, ਰਮਿੰਦਰ ਆਵਲਾ ਇਸ ਸਮੇਂ ਇੱਥੇ ਨਹੀਂ ਹਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
EDITED BY- HARLEEN KAUR




