टॉप न्यूज़
ਹੁਣ ਨਵਜੋਤ ਸਿੱਧੂ ਨੂੰ ਇੱਕ ਹੋਰ Notice, 7 ਦਿਨ ਦਾ ਦਿੱਤਾ ਸਮਾਂ

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਹ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਪਾਰਟੀ ਤੋਂ ਮੁਅੱਤਲ ਕਰਨ ਤੋਂ ਬਾਅਦ ਹੁਣ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਭੇਜਿਆ ਗਿਆ ਹੈ।
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਨੋਟਿਸ ਡਾ. ਸਿੱਧੂ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸੰਬੰਧ ਵਿੱਚ ਭੇਜਿਆ ਹੈ। ਨੋਟਿਸ ਵਿੱਚ ਰੰਧਾਵਾ ਨੇ ਡਾ. ਸਿੱਧੂ ਨੂੰ ਜਨਤਕ ਤੌਰ ‘ਤੇ ਮੁਆਫੀ ਮੰਗਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ।
EDITED BY- HARLEEN KAUR




