
ਖੰਨਾ ਵਿੱਚ ਕਾਉਂਟਿੰਗ ਸੈਂਟਰ ਤੋਂ ਅਕਾਲੀ ਨੇਤਾ ਯਾਦਵਿੰਦਰ ਸਿੰਘ ਯਾਦੂ ਦੀ ਗ੍ਰਿਫ਼ਤਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਸਿਟੀ ਥਾਣਾ ਨੰਬਰ 2 ਦੇ ਐੱਸਐੱਚਓ ਇੰਸਪੈਕਟਰ ਹਰਦੀਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਕਾਉਂਟਿੰਗ ਸੈਂਟਰ ‘ਤੇ ਡਿਊਟੀ ਦੌਰਾਨ ਕੋਤਾਹੀ ਦੇ ਦੋਸ਼ਾਂ ਹੇਠ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕਾਉਂਟਿੰਗ ਸੈਂਟਰ ਸਿਟੀ ਥਾਣਾ ਨੰਬਰ 2 ਦੀ ਹੱਦ ਵਿੱਚ ਬਣਾਇਆ ਗਿਆ ਸੀ ਅਤੇ ਉੱਥੇ ਵਾਪਰੀ ਘਟਨਾ ਲਈ ਐੱਸਐੱਚਓ ਦੀ ਲਾਪਰਵਾਹੀ ਨੂੰ ਮੁੱਖ ਕਾਰਨ ਮੰਨਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਹੋਈ ਕਮੀ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
EDITED BY- HARLEEN KAUR




