टॉप न्यूज़

ਭਗਵੰਤ ਮਾਨ ਨੇ 15 ਜਨਵਰੀ ਨੂੰ ਪੇਸ਼ ਹੋਣ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਇਹ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਉਧਰ, ਭਗਵੰਤ ਮਾਨ ਨੇ ਪੇਸ਼ ਹੋਣ ਤੋਂ ਪਹਿਲਾਂ ਜਥੇਦਾਰ ਨੂੰ ਅਪੀਲ ਕਰਦੇ ਹੋਏ ਆਖਿਆ ਹੈ ਕਿ ਪੂਰੀ ਦੁਨੀਆ ਵਿਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ ਤਾਂ ਸਾਰੇ ਚੈਨਲਾਂ ਉਤੇ live telecast ਹੋਣਾ ਚਾਹੀਦੈ ਹੈ।
ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ ਮਿਲਦੇ ਹਾਂ ਜੀ 15 ਜਨਵਰੀ ਨੂੰ ਸਬੂਤਾਂ ਸਮੇਤ
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!