टॉप न्यूज़

ਪੰਜਾਬ ‘ਚ 2 ਦਿਨ ਹੋਰ ਕੜਾਕੇ ਦੀ ਠੰਡ

ਅੱਜ ਸ਼ੀਤ-ਲਹਿਰ ਅਤੇ ਧੁੰਦ ਲਈ ਯੈਲੋ ਅਲਰਟ

ਪੰਜਾਬ-ਚੰਡੀਗੜ੍ਹ ਵਿੱਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸੰਘਣੀ ਧੁੰਦ ਅਤੇ ਸ਼ੀਤ-ਲਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਚਲਦਿਆਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਸਕੂਲ ਸਵੇਰੇ 9 ਵਜੇ ਦੀ ਬਜਾਏ 10 ਵਜੇ ਖੁੱਲ੍ਹਣਗੇ।

ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਘੱਟੋ-ਘੱਟ ਤਾਪਮਾਨ ਬਠਿੰਡਾ ਵਿੱਚ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਵਾਧਾ ਹੋਇਆ ਹੈ, ਪਰ ਇਹ ਹਜੇ ਵੀ ਆਮ ਤਾਪਮਾਨ ਨਾਲੋਂ 4.3 ਡਿਗਰੀ ਘੱਟ ਹੈ।

ਸ਼ਨੀਵਾਰ ਤੋਂ ਅਗਲੇ ਚਾਰ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 18 ਜਨਵਰੀ ਤੋਂ ਰਾਜ ਵਿੱਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ।

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਦੇ ਫੈਸਲੇ ਤਹਿਤ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਮਾਨ ਸਰਕਾਰ ਨੇ ਠੰਡ ਅਤੇ ਸ਼ੀਤਲਹਿਰ ਨੂੰ ਦੇਖਦਿਆਂ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਅੱਜ ਯਾਨੀ 16 ਜਨਵਰੀ ਤੋਂ 21 ਜਨਵਰੀ ਤੱਕ ਸਾਰੇ ਰਾਜ ਵਿੱਚ ਲਾਗੂ ਰਹੇਗਾ।

ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਅਤੇ ਮਾਲੇਰਕੋਟਲਾ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਰਹਿ ਸਕਦੀ ਹੈ।

ਇਸਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਸਥਾਨਾਂ ‘ਤੇ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਸ਼ੀਤਲਹਿਰ ਚੱਲਣ ਦੇ ਆਸਾਰ ਹਨ।

ਇਸ ਵੇਲੇ ਤੇਜ਼ ਰਫ਼ਤਾਰ ਦੀਆਂ ਹਵਾਵਾਂ ਵਗ ਰਹੀਆਂ ਹਨ। ਇਹ ਹਵਾਵਾਂ ਧਰਤੀ ਤੋਂ ਲਗਭਗ 12–13 ਕਿਲੋਮੀਟਰ ਉੱਚਾਈ ‘ਤੇ ਵੱਗ ਰਹੀਆਂ ਹਨ ਅਤੇ ਇਨ੍ਹਾਂ ਦੀ ਰਫ਼ਤਾਰ ਤਕਰੀਬਨ 230 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੈ। ਇਸ ਕਾਰਨ ਠੰਡ ਵਿੱਚ ਵਾਧਾ ਹੋ ਰਿਹਾ ਹੈ, ਹਾਲਾਂਕਿ ਸੰਘਣੀ ਧੁੰਦ ਵਿੱਚ ਕੁਝ ਕਮੀ ਆ ਸਕਦੀ ਹੈ।

ਇਸ ਤੋਂ ਇਲਾਵਾ, ਉੱਪਰੀ ਵਾਯੂਮੰਡਲ ਵਿੱਚ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜੋ ਮੌਸਮ ਵਿੱਚ ਬਦਲਾਅ ਲਿਆ ਸਕਦਾ ਹੈ। ਜਦਕਿ ਇੱਕ ਹੋਰ ਨਵਾਂ ਡਿਸਟਰਬੈਂਸ ਸਰਗਰਮ 19 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਅੱਗੇ ਚੱਲ ਕੇ ਠੰਡ, ਬੱਦਲ, ਮੀਂਹ ਜਾਂ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਬਣ ਸਕਦੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!