टॉप न्यूज़

ਪੰਜਾਬ ‘ਚ 26 ਅਤੇ 27 ਜਨਵਰੀ ਨੂੰ ਹੋਏਗੀ ਸਰਕਾਰੀ ਛੁੱਟੀ

ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ। ਦਰਅਸਲ, ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ 27 ਜਨਵਰੀ ਨੂੰ ਪੰਜਾਬ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰੀ ਛੁੱਟੀ ਦਾ ਐਲਾਨ ਕਰੇ। ਇਹ ਵਿਚਾਰ ਸੇਵਕ ਜੱਥਾ ਜੋੜਾ ਘਰ ਗੁ. ਸ਼ਹੀਦਗੰਜ ਸਾਹਿਬ ਦੇ ਮੁੱਖ ਸੇਵਾਦਾਰ ਨਵਤੇਜ ਸਿੰਘ ਕਲਕੱਤਾ ਨੇ ਗੱਲਬਾਤ ਕਰਦਿਆਂ ਪ੍ਰਗਟਾਏ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ ਮੁਗਲਾਂ ਦੇ ਦੰਦ ਖੱਟੇ ਕਰਵਾਉਦਿਆਂ ਸ਼ਹਾਦਤ ਦੇਣ ਵਾਲੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇਕੱਲੀ ਸਿੱਖ ਕੌਮ ਹੀ ਨਹੀਂ ਬਲਕਿ ਦੂਜੇ ਧਰਮਾਂ ਦੇ ਲੋਕ ਵੀ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਉਂਦੇ ਹਨ।

ਨਵਤੇਜ ਸਿੰਘ ਕਲਕੱਤਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰ ਛੁੱਟੀ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਜਿਸ ਵੱਲ ਤੱਕ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਹਰ ਵਾਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਨੌਕਰੀਪੇਸ਼ਾ ਲੋਕ ਵੀ ਇਸ ਦਿਹਾੜੇ ਨੂੰ ਸੰਗਤਾਂ ਨਾਲ ਮਿਲ ਕੇ ਸ਼ਰਧਾ ਭਾਵਨਾ ਨਾਲ ਮਨਾ ਸਕਣ।

ਇਸ ਤੋਂ ਇਲਾਵਾ, 26 ਜਨਵਰੀ ਨੂੰ ਦੇਸ਼ ਵਿਆਪੀ ਗਣਤੰਤਰ ਦਿਵਸ ਦੀ ਛੁੱਟੀ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਛੁੱਟੀ ਦਿੱਤੀ ਗਈ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!