
ਲੁਧਿਆਣਾ ਵਿੱਚ ਇੱਕ BMW ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਚਲਾ ਰਹੇ ਨੌਜਵਾਨ ਨੇ ਜਿਵੇਂ ਹੀ ਬੋਨੇਟ ਵਿੱਚੋਂ ਧੂੰਆਂ ਉੱਠਦਾ ਦੇਖਿਆ ਤਾਂ ਤੁਰੰਤ ਉਸਨੇ ਸੂਝ ਦਿਖਾਉਂਦੇ ਹੋਏ ਗੱਡੀ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰ ਦਿੱਤਾ। ਕੁਝ ਸਕਿੰਟਾਂ ਵਿੱਚ ਹੀ, ਗੱਡੀ ਨੂੰ ਭਿਆਨਕ ਅੱਗ ਲੱਗ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਸਟੇਸ਼ਨ ਤੋਂ ਫਾਇਰ ਟੈਂਡਰ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਫਾਇਰਮੈਨ ਰਮਨ ਕੁਮਾਰ ਨੇ ਕਿਹਾ ਕਿ ਜਦੋਂ ਉਹ ਪਹੁੰਚੇ ਤਾਂ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆ ਚੁੱਕੀ ਸੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਟੀਮ ਨੇ ਪਾਣੀ ਦੀਆਂ ਤੋਪਾਂ ਨਾਲ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਆਲੀਸ਼ਾਨ ਬੀ. ਐੱਮ. ਡਬਲਿਊ. ਪੂਰੀ ਤਰ੍ਹਾਂ ਸੜ ਚੁੱਕੀ ਸੀ। ਮੁੱਢਲੀ ਜਾਂਚ ‘ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
EDITED BY- HARLEEN KAUR




