ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪੰਜਾਬ ਤੋਂ ਪਾਕਿਸਤਾਨ ਜਾ ਕੇ ਨਿਕਾਹ ਕਰਨ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਨੂੰ ਪਾਕਿਸਤਾਨ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਰਬਜੀਤ ਦੇ ਨਾਲ ਉਸਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਸਰਬਜੀਤ ਕੌਰ ਨੂੰ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਭਾਰਤ ਡਿਪੋਰਟ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ 4 ਨਵੰਬਰ 2025 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪਾਕਿਸਤਾਨ ਗਈ ਸੀ। ਉੱਥੇ ਜਾ ਕੇ ਉਸਨੇ ਪਾਕਿਸਤਾਨੀ ਨਾਗਰਿਕ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ। ਨਿਕਾਹ ਲਈ ਸਰਬਜੀਤ ਕੌਰ ਨੇ ਇਸਲਾਮ ਧਰਮ ਕਬੂਲ ਕਰਕੇ ਆਪਣਾ ਨਾਮ ਵੀ ਬਦਲ ਕੇ ਨੂਰ ਹੁਸੈਨ ਰੱਖ ਲਿਆ ਸੀ।
EDITED BY- HARLEEN KAUR




